December 10, 2021

ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਲੈਣ ਲਈ ਡਿਪਟੀ ਕਮਿਸ਼ਨਰ ਜਾਂ ਸਬੰਧਤ ਐਸਡੀਐਮ ਦਫਤਰ ਵਿਖੇ ਅਰਜ਼ੀ ਦੇਣ : ਈਸ਼ਾ ਕਾਲੀਆ

ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਸਨਮੁੱਖ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਿਟੀ, ਭਾਰਤ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਕੋਵਿਡ-19 ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਿੱਤੀ ਜਾਣੀ ਹੈ । ਇਹ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਈਸ਼ਾ ਕਾਲੀਆ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਨੇ ਦੱਸਿਆ ਕਿ  ਪ੍ਰਭਾਵਿਤ ਪਰਿਵਾਰ 50,000 ਰੁਪਏ ਦੀ ਇਹ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਡਿਪਟੀ ਕਮਿਸ਼ਨਰ ਜਾਂ ਸਬੰਧਤ ਉਪਮੰਡਲ ਮੈਜਿਸਟਰੇਟ ਦੇ ਦਫਤਰ ਵਿਖੇ ਆਪਣੀਆਂ ਪ੍ਰਤੀਬੇਨਤੀਆਂ ਨਿਰਧਾਰਤ ਪ੍ਰੋਫਾਰਮੇ ਮੁਤਾਬਿਕ ਜਲਦ ਤੋਂ ਜਲਦ ਜਮ੍ਹਾਂ ਕਰਵਾ ਸਕਦੇ ਹਨ l ਉਨ੍ਹਾਂ ਦੱਸਿਆ ਕਿ  ਇਹ ਪ੍ਰਫਾਰਮੇ ਅਤੇ ਨਾਲ ਨੱਥੀ ਹੋਣ ਵਾਲੇ ਦਸਤਾਵੇਜ਼ਾਂ ਦੀ ਲਿਸਟ ਇਨ੍ਹਾਂ ਦਫਤਰਾਂ ਵਿਖੇ ਉਪਲੱਬਧ  ਹੈ ।



ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ  ਕੋਵਿਡ-19 ਦੀ ਮਹਾਂਮਾਰੀ ਕਾਰਨ ਮਰ ਚੁੱਕੇ ਵਿਅਕਤੀਆਂ ਦੇ ਪਰਿਵਾਰਾਂ ਨੂੰ 50,000 ਰੁਪਏ  ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਪ੍ਰਾਪਤ ਕਰਨ ਸਬੰਧੀ ਜੇਕਰ ਕਿਸੇ ਵਿਅਕਤੀ ਨੂੰ ਕੋਈ ਇਤਰਾਜ ਜਾਂ ਮੁਸ਼ਕਿਲ ਪੇਸ਼ ਆਉਂਦੀ ਹੋਵੇ ਤਾਂ ਉਹ ਇਸ ਸਬੰਧੀ ਜਿਲ੍ਹਾ ਪੱਧਰ ਤੇ ਗਠਿਤ ਕੀਤੀ ਸ਼ਿਕਾਇਤ ਨਿਵਾਰਣ ਕਮੇਟੀ (Grievance Redressal Committees) ਪਾਸ ਆਪਣੀ ਸ਼ਿਕਾਇਤ ਕਰ ਸਕਦਾ ਹੈ ।

No comments:

Post a Comment